35ਵਾਂ ਸਲਾਨਾ ਜੋੜ ਮੇਲਾ 19 ਨੂੰ

ਨਸਰਾਲਾ/ਸ਼ਾਮਚੁਰਾਸੀ, (ਚੁੰਬਰ) – ਡੇਰਾ ਧਾਮ ਸੱਚਖੰਡ ਚਾਨਣਪੁਰੀ ਸ਼ੇਰਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਸੇਵਾਦਾਰ ਸੰਤ ਧਰਮਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਸਲਾਨਾ 55ਵਾਂ ਜੋੜ ਮੇਲਾ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਧੂਮਧਾਮ ਨਾਲ 19 ਮਈ ਨੂੰ ਮਨਾਇਆ ਜਾ ਰਿਹਾ ਹੈ। ਜਿਸ ਦੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਹਿਜਪਾਠਾਂ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਜਿਸ ਵਿਚ ਵੱਖ-ਵੱਖ ਸੰਤ ਮਹਾਪੁਰਸ਼ ਅਤੇ ਕਥਾ ਕੀਰਤਨੀ ਜਥੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਮੁਫ਼ਤ ਆਯੂਰਵੈਦਿਕ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ 18 ਮਈ ਨੂੰ ਰਾਤ ਦੇ ਦੀਵਾਨ ਵੀ ਸਜਾਏ ਜਾਣਗੇ।